November 5, 2024

ਅਕਾਲੀ ਦਲ ਨੂੰ ਲੱਗ ਸਕਦਾ ਹੈ ਵੱਡਾ ਝਟਕਾ, ਹਰਦੀਪ ਸਿੰਘ ਡਿੰਪੀ ਢਿੱਲੋਂ ਪਾਰਟੀ ਤੋਂ ਦੇ ਸਕਦੇ ਹਨ ਅਸਤੀਫ਼ਾ

ਆਪ'' ''ਚ ਜਾ ਸਕਦੇ ਨੇ ਅਕਾਲੀ ਆਗੂ ਡਿੰਪੀ ...

ਚੰਡੀਗੜ੍ਹ : ਇਸ ਵੇਲੇ ਅਕਾਲੀ ਦਲ (Akali Dal) ਦੇ ਇੱਕ ਸੀਨੀਅਰ ਆਗੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ (Akali leader Hardeep Singh Dimpy Dhillon) ਪਾਰਟੀ ਤੋਂ ਅਸਤੀਫ਼ਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਉਹ ਅੱਜ ਸ਼ਾਮ ਤੱਕ ਪਾਰਟੀ ਤੋਂ ਅਸਤੀਫ਼ਾ ਦੇ ਸਕਦੇ ਹਨ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਸ਼ੁਰੂ ਹੋ ਗਈਆਂ ਹਨ ਪਰ ਉਹ ਕਿਸੇ ਹੋਰ ਪਾਰਟੀ ‘ਚ ਕਦੋਂ ਸ਼ਾਮਲ ਹੋਣਗੇ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਦੱਸ ਦੇਈਏ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ ਅਤੇ ਦੋ ਵਾਰ ਅਕਾਲੀ ਦਲ ਦੀ ਤਰਫੋਂ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਗਿੱਦੜਬਾਹਾ ‘ਚ ਜ਼ਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁਝ ਦਿਨਾਂ ਤੋਂ ਇਸ ਸੀਟ ‘ਤੇ ਸਰਗਰਮ ਹਨ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ ਪਰ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਹਨ।

ਦੱਸ ਦੇਈਏ ਕਿ 18 ਅਗਸਤ ਨੂੰ ਗਿੱਦੜਬਾਹਾ ‘ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਡਿੰਪੀ ਨੇ ਕਿਹਾ ਸੀ ਕਿ ਮੈਂ ਖੁੱਲ ਕੇ ਕਹਿੰਦਾ ਹਾਂ ਕਿ ਅੱਜ ਮੈਂ ਜੋ ਵੀ ਹਾਂ ਸੁਖਬੀਰ ਬਾਦਲ ਦੀ ਬਦੌਲਤ ਹਾਂ। ਲੋਕ ਬਹੁਤ ਸਾਰੀਆਂ ਅਫਵਾਹਾਂ ਫੈਲਾ ਰਹੇ ਹਨ, ਪਰ ਇਹ ਦਰੱਖਤ ਹਿੱਲਣ ਵਾਲਾ ਨਹੀਂ ਹੈ। ਹੁਣ ਸਮਾਂ ਹੀ ਦੱਸੇਗਾ ਕਿ ਡਿੰਪੀ ਢਿੱਲੋਂ ਦੇ ਅਕਾਲੀ ਦਲ ਤੋਂ ਅਸਤੀਫ਼ੇ ਦੀ ਖ਼ਬਰ ਅਫਵਾਹ ਹੈ ਜਾਂ ਇਸ ਵਿੱਚ ਕਿੰਨੀ ਸੱਚਾਈ ਹੈ।

By admin

Related Post

Leave a Reply