November 17, 2024

ਅਦਾਕਾਰ ਗੋਵਿੰਦਾ ਦੀ ਅਚਾਨਕ ਵਿਗੜੀ ਤਬੀਅਤ

ਮੁੰਬਈ: ਪੈਰ ‘ਚ ਗੋਲੀ ਲੱਗਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ ‘ਚ ਰਹੇ ਅਦਾਕਾਰ ਗੋਵਿੰਦਾ (Actor Govinda) ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਹਾਲ ਹੀ ‘ਚ ਗੋਵਿੰਦਾ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਰੋਡ ਸ਼ੋਅ ‘ਚ ਹਿੱਸਾ ਲੈਣ ਗਏ ਸਨ ਪਰ ਇਸ ਦੌਰਾਨ ਉਨ੍ਹਾਂ ਦੀ ਛਾਤੀ ‘ਚ ਦਰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਤਾਜ਼ਾ ਰਿਪੋਰਟਾਂ ਦੇ ਅਨੁਸਾਰ, ਗੋਵਿੰਦਾ ਪਚੋਰਾ ਵਿੱਚ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਇੱਕ ਰੋਡ ਸ਼ੋਅ ਦਾ ਹਿੱਸਾ ਸਨ। ਜਿਵੇਂ ਹੀ ਰੈਲੀ ਜਲਗਾਓਂ ਪਹੁੰਚੀ ਤਾਂ ਉਨ੍ਹਾਂ ਦੀ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਹੋਇਆ। ਗੋਵਿੰਦਾ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਅਪਡੇਟ ਨਹੀਂ ਆਈ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗੋਵਿੰਦਾ ਦੇਰ ਰਾਤ ਘਰ ਪਹੁੰਚੇ ।

By admin

Related Post

Leave a Reply