ਚੰਡੀਗੜ੍ਹ: ਅਨਿੰਦਿਤਾ ਮਿੱਤਰਾ (Anindita Mitra) ਨੇ ਅੱਜ ਯਾਨੀ ਸੋਮਵਾਰ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਸਕੱਤਰ ਸਹਿਕਾਰੀ ਅਤੇ ਮੈਨੇਜਿੰਗ ਡਾਇਰੈਕਟਰ (The Post of Secretary Co-operative and Managing Director) ਦਾ ਅਹੁਦਾ ਸੰਭਾਲ ਲਿਆ ਹੈ। 2007 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਮਿੱਤਰਾ ਨੇ ਡੀ.ਸੀ ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰੀ ਲਹਿਰ ਨੂੰ ਹੋਰ ਮਜ਼ਬੂਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖਾਸ ਕਰਕੇ ਕਿਸਾਨਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਹੁਤ ਵੱਡੀ ਗੁੰਜਾਇਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।