ਅਪ੍ਰੈਲ ਤੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲੇਗਾ ਸਮਾਂ
By admin / March 4, 2024 / No Comments / Punjabi News
ਚੰਡੀਗੜ੍ਹ : ਪੰਜਾਬ ਸਰਕਾਰ (The Punjab government )1 ਅ੍ਰਪੈਲ ਤੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਬਦਲਾਅ ਕਰਨ ਜਾ ਰਹੀ ਹੈ। ਗਰਮੀ ਦੇ ਮੌਸਮ ਵਿਚ ਸਰਕਾਰੀ ਦਫ਼ਤਰ 3 ਵੱਖੋ-ਵੱਖਰੇ ਸਮਿਆਂ ‘ਤੇ ਖੁੱਲਣਗੇ। ਕੁੱਝ ਦਫ਼ਤਰ ਸਵੇਰੇ 8 ਵਜੇ, ਕੁੱਝ 9 ਵਜੇ ਤੇ ਕੁੱਝ 10 ਵੱਜੇ ਖੋਲ੍ਹੇ ਜਾਣਗੇ। ਦਫ਼ਤਰਾਂ ਦੇ ਸਮਿਆਂ ਦੇ ਬਦਲਾਅ ਦੀ ਗੱਲ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਕਰਵਾਈ ਕਈ ਟਾਈਕਾਨ ਸਟਾਰਟ-ਅੱਪ ਵਿਚ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਬਿਜਲੀ ਦੀ ਬਚਤ ਕਰਨ ਅਤੇ ਸੜਕਾਂ ‘ਤੇ ਟ੍ਰੈਫ਼ਿਕ ਨੂੰ ਘਟਾਉਣ ਲਈ ਲਿਆ ਗਿਆ ਹੈ। ਗਰਮੀਆਂ ਦੇ ਦਿਨਾਂ ਵਿਚ ਕੁਝ ਦਫ਼ਤਰ ਸਵੇਰੇ 8 ਵਜੇ, ਕੁਝ 9 ਵਜੇ ਤੇ ਕੁਝ 10 ਵਜੇ ਖੋਲ੍ਹੇ ਜਾਣਗੇ। ਇਸੇ ਤਰ੍ਹਾਂ ਹੀ ਇਨ੍ਹਾਂ ਦਫ਼ਤਰਾਂ ਵਿਚ ਛੁੱਟੀ ਦਾ ਸਮਾਂ ਵੀ ਵੱਖੋ-ਵੱਖਰਾ ਹੋਵੇਗਾ। ਉਹਨਾਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਕਰ ਕੇ ਬਿਜਲੀ ਦੀ ਜ਼ਿਆਦਾ ਲੋੜ ਹੁੰਦੀ ਹੈ ਇਸ ਕਰ ਕੇ ਸਰਕਾਰ ਨੇ ਬਿਜਲੀ ਬਚਾਉਣ ਲਈ ਵੀ ਇਹ ਫ਼ੈਸਲਾ ਲਿਆ ਹੈ।
ਉਹਨਾਂ ਨੇ ਕਿਹਾ ਕਿ ਇਹ ਫੈ਼ਸਲਾ ਕੋਈ ਸਰਕਾਰ ਪਹਿਲੀ ਵਾਰ ਲੈ ਰਹੀ ਹੈ ਕਿਉਂਕਿ ਇਹ ਲੋਕਾਂ ਦੀ ਸਰਕਾਰ ਹੈ ਤੇ ਪਹਿਲੀਆਂ ਸਰਕਾਰਾਂ ਨੂੰ ਇਸ ਬਾਰੇ ਕੁੱਝ ਸੁੱਝਿਆ ਹੀ ਨਹੀਂ। ਜ਼ਿਕਰਯੋਗ ਹੈ ਕਿ ਬੀਤੇ ਸਾਲ ਤੱਕ ਪੰਜਾਬ ਵਿਚ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਦੇ ਸਨ। ਗਰਮੀ ਦੇ ਮੌਸਮ ਵਿਚ ਸਰਕਾਰ ਨੇ ਨਵਾਂ ਪ੍ਰਯੋਗ ਕਰਦਿਆਂ ਕੁਝ ਸਮੇਂ ਲਈ ਦਫ਼ਤਰ ਖੋਲ੍ਹਣ ਦੇ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਸੀ, ਜਿਸ ਮਗਰੋਂ ਪੁਰਾਣੇ ਸਮੇਂ ਨੂੰ ਹੀ ਲਾਗੂ ਕਰ ਦਿੱਤਾ ਗਿਆ ਹੈ।