ਅਬੋਹਰ : ਅਬੋਹਰ ਦੇ ਏਅਰਫੋਰਸ ਸਟੇਸ਼ਨ ਵਿੱਚ ਤਾਇਨਾਤ ਇੱਕ ਏਅਰ ਫੋਰਸ ਦੇ ਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਫੌਜੀ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ ਅਤੇ ਬਿਹਾਰ ‘ਚ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਆਉਣ ਦੀ ਉਡੀਕ ਕਰ ਰਹੇ ਹਨ।

ਮ੍ਰਿਤਕ ਦੀ ਪਛਾਣ ਏਅਰਫੋਰਸ ਸਾਰਜੈਂਟ ਸੰਜੀਤ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਅਬੋਹਰ ਦੇ ਪ੍ਰਿਆ ਐਨਕਲੇਵ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ ਪਰ ਹੁਣ ਉਸ ਦਾ ਪਰਿਵਾਰ ਬਿਹਾਰ ਵਿੱਚ ਆਪਣੇ ਪਿੰਡ ਚਲਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਏਅਰ ਫੋਰਸ ਸਟੇਸ਼ਨ ਤੋਂ ਫੋਨ ਆਇਆ ਕਿ ਡਿਊਟੀ ਦੌਰਾਨ ਸਾਰਜੈਂਟ ਸੰਜੀਤ ਕੁਮਾਰ ਦੀ ਸਰਵਿਸ ਰਾਈਫਲ ਨਿਕਲ ਗਈ ਅਤੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ‘ਤੇ ਪੁਲਿਸ ਨੇ ਮ੍ਰਿਤਕ ਫੌਜੀ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ।

Leave a Reply