ਅਮਰੀਕਾ: ਅਮਰੀਕਾ ਦੇ ਮਿਨੀਆਪੋਲਿਸ ‘ਚ ਇਕ ਪੁਲਿਸ ਅਧਿਕਾਰੀ ‘ਤੇ ਹਮਲਾ ਕਰਕੇ ਉਸ ‘ਤੇ ਗੋਲੀਬਾਰੀ ਕੀਤੀ ਗਈ, ਜਿਸ ‘ਚ ਉਸ ਦੀ ਮੌਤ ਹੋ ਗਈ ਅਤੇ ਇਸ ਮੁਕਾਬਲੇ ‘ਚ ਸ਼ੱਕੀ ਬੰਦੂਕਧਾਰੀ ਸਮੇਤ ਦੋ ਹੋਰ ਲੋਕ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਇੱਕ ਜ਼ਖਮੀ ਵਿਅਕਤੀ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ ਜਦੋਂ ਉਸਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ। ਇਸ ਦੌਰਾਨ ਉਸ ‘ਤੇ ਹਮਲਾ ਕਰ ਦਿੱਤਾ ਗਿਆ।

ਮਿਨੀਸੋਟਾ ਬਿਊਰੋ ਆਫ ਕ੍ਰਿਮੀਨਲ ਐਪਰੀਹੈਂਸ਼ਨ ਦੇ ਸੁਪਰਡੈਂਟ ਡ੍ਰਿਊ ਇਵਾਨਸ ਨੇ ਕਿਹਾ ਕਿ ਮਿਨੀਆਪੋਲਿਸ ਅਧਿਕਾਰੀ ਜਮਾਲ ਮਿਸ਼ੇਲ ਇੱਕ ਜ਼ਖਮੀ ਵਿਅਕਤੀ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜਦੋਂ ਇੱਕ ਵਿਅਕਤੀ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਮਿਨੀਆਪੋਲਿਸ ਪੁਲਿਸ ਨੇ ਸਥਾਨਕ ਨਿਵਾਸੀਆਂ ਨੂੰ ਘਟਨਾ ਸਥਾਨ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਮਿਨੇਸੋਟਾ ਪੁਲਿਸ ਅਤੇ ਪੀਸ ਆਫੀਸਰਜ਼ ਐਸੋਸੀਏਸ਼ਨ ਨੇ ਕਿਹਾ ਕਿ ਹਮਲਾਵਰਾਂ ਦੀ ਗੋਲੀਬਾਰੀ ਦਾ ਜਵਾਬ ਦਿੰਦੇ ਹੋਏ ਇੱਕ ਦੂਜਾ ਅਧਿਕਾਰੀ ਜ਼ਖਮੀ ਹੋ ਗਿਆ।

The post ਅਮਰੀਕਾ ‘ਚ ਪੁਲਿਸ ਅਧਿਕਾਰੀ ‘ਤੇ ਹਮਲਾ ਕਰਕੇ ਕੀਤੀ ਗੋਲੀਬਾਰੀ appeared first on Timetv.

Leave a Reply