ਨਵੀਂ ਦਿੱਲੀ : ਰਾਸ਼ਟਰੀ ਜਨਤਾ ਦਲ ਦੇ ਮੁੱਖੀ ਲਾਲੂ ਪ੍ਰਸਾਦ ਯਾਦਵ ਦੇ ‘ਪਰਿਵਾਰਵਾਦ’ ਦੇ ਮਜ਼ਾਕ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah), ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਆਪਣਾ ਬਾਇਓ ਬਦਲ ਲਿਆ ਹੈ, ਜਿਸ ਵਿਚ ਉਨ੍ਹਾਂ ਆਪਣੇ ਨਾਂਅ ਦੇ ਨਾਲ ‘ਮੋਦੀ ਕਾ ਪਰਿਵਾਰ’ ਲਿਖਿਆ ਹੈ।
ਕੀ ਹੈ ‘ਮੋਦੀ ਕਾ ਪਰਿਵਾਰ’ ਦੀ ਕਹਾਣੀ?
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਆਦਿਲਾਬਾਦ ‘ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰੀ ਜਨਤਾ ਦਲ ਦੇ ਮੁੱਖੀ ਲਾਲੂ ਪ੍ਰਸਾਦ ਯਾਦਵ ‘ਤੇ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੇਰੇ ਪਰਿਵਾਰ ਕਾਰਨ ਮੈਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪਰ, ਹੁਣ ਪੂਰਾ ਦੇਸ਼ ਕਹਿ ਰਿਹਾ ਹੈ ਕਿ ਮੈਂ ਮੋਦੀ ਦਾ ਪਰਿਵਾਰ ਹਾਂ। ਉਨ੍ਹਾਂ ਅੱਗੇ ਕਿਹਾ ਕਿ ਵੰਸ਼ਵਾਦੀ ਪਾਰਟੀ ਦੇ ਚਿਹਰੇ ਭਾਵੇਂ ਵੱਖ-ਵੱਖ ਹੋ ਸਕਦੇ ਹਨ ਪਰ ਕਿਰਦਾਰ ਉਹੀ ਹੈ। ਉਸ ਦੇ ਚਰਿੱਤਰ ਵਿੱਚ ਦੋ ਪੱਕੀ ਗੱਲਾਂ ਹਨ, ਇੱਕ ਝੂਠ ਅਤੇ ਦੂਜੀ ਲੁੱਟ ਹੈ।ਇਸਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਇਸ ਬਿਆਨ ਕਾਰਨ ਭਾਜਪਾ ਦੇ ਸਾਰੇ ਵੱਡੇ ਨੇਤਾਵਾਂ ਦੇ ਸਾਹਮਣੇ ‘ਮੋਦੀ ਕਾ ਪਰਿਵਾਰ’ ਲਿਖਣ ਲੱਗ ਪਏ ਹਨ।