ਚੰਡੀਗੜ੍ਹ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ ਆਪ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਅਰਵਿੰਦ ਕੇਜਰੀਵਾਲ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਹੈ। ਹੁਣ, ਸਰਕਾਰੀ ਕਰਮਚਾਰੀ ਪਾਣੀ ਦੀਆਂ ਟੈਂਕੀਆਂ ‘ਤੇ ਨਜ਼ਰ ਨਹੀਂ ਆਉਂਦੇ, ਉਹ ਆਪਣੇ ਦਫ਼ਤਰਾਂ ਵਿੱਚ ਹੁੰਦੇ ਹਨ। ਇਸ ਤੋਂ ਇਲਾਵਾ, ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਲੱਖਾਂ ਰੁਪਏ ਦੀ ਰੋਜ਼ਾਨਾ ਬੱਚਤ ਹੋ ਰਹੀ ਹੈ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਚੁਣੇ ਜਾਣਗੇ ਤਾਂ ਉਹ ਇਸ ਹਲਕੇ ਵਿੱਚ ਬਾਇਓ ਗੈਸ ਪਲਾਂਟ ਅਤੇ ਸ਼ੂਗਰ ਮਿੱਲ ਦੀ ਸਥਾਪਨਾ ਕਰਨਗੇ। ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਏ ਜਾਣਗੇ। ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਵੀ ਖੋਲ੍ਹਿਆ ਜਾਵੇਗਾ।