ਜਲੰਧਰ : ਨਜ਼ਦੀਕੀ ਪਿੰਡ ਸਮਰਾਏ (Village of Samray) ‘ਚ ਸਥਿਤ ਸ਼ਮਸ਼ਾਨਘਾਟ ‘ਚ ਬੀਤੀ ਦੁਪਹਿਰ ਸਮੇਂ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨੇ ਬਲਦੀ ਚਿਖਾ ‘ਚ ਛਾਲ ਮਾਰ ਦਿੱਤੀ। ਅੱਗ ਲੱਗਣ ਕਾਰਨ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ। ਪਿੰਡ ਦੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਸੜੀ ਹੋਈ ਹਾਲਤ ਵਿੱਚ ਬਲਦੀ ਚਿਤਾ ਵਿੱਚੋਂ ਬਾਹਰ ਕੱਢਿਆ।

ਸੜਨ ਵਾਲੇ ਵਿਅਕਤੀ ਦੀ ਪਛਾਣ ਬਹਾਦਰ ਸਿੰਘ (50) ਪੁੱਤਰ ਰਾਮਪਾਲ ਵਾਸੀ ਪਿੰਡ ਸਮਰਾਏ ਨੇੜੇ ਜੰਡਿਆਲਾ ਮੰਜਕੀ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹ 60 ਤੋਂ 70 ਫੀਸਦੀ ਸੜ ਚੁੱਕਾ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਹਾਦਰ ਸਿੰਘ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਪਿੰਡ ਦੀ ਰਹਿਣ ਵਾਲੀ ਇੱਕ ਔਰਤ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਬਹਾਦਰ ਸਿੰਘ ਉਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਗਿਆ ਸੀ। ਪਤਾ ਨਹੀਂ ਕਿਉਂ ਉਹ ਅਚਾਨਕ ਬਲਦੀ ਚਿਖਾ ਵਿੱਚ ਛਾਲ ਮਾਰ ਗਿਆ। ਇਸ ਮਾਮਲੇ ਦੀ ਸੂਚਨਾ ਡਾਕਟਰਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply