ਪੰਜਾਬ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Waris Punjab chief Amritpal Singh) ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (The Punjab and Haryana High Court) ‘ਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (National Security Act) ਨੂੰ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਇਸ ਸੁਣਵਾਈ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ, ਕੇਂਦਰ ਸਰਕਾਰ ਅਤੇ ਹੋਰਾਂ ਵੱਲੋਂ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।

ਦੱਸ ਦੇਈਏ ਕਿ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਵੱਲੋਂ ਪੰਜਾਬ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਵਰਣਨਯੋਗ ਹੈ ਕਿ ਅਪ੍ਰੈਲ 2023 ਵਿਚ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ । ਇਸ ਜੇਲ੍ਹ ਵਿੱਚ ਉਸਨੂੰ ਅਤੇ ਉਸਦੇ ਸਾਥੀਆਂ ਨੂੰ ਰਹਿੰਦਿਆਂ ਕਰੀਬ ਇੱਕ ਸਾਲ ਹੋਣ ਵਾਲਾ ਹੈ ਅਤੇ ਉਨ੍ਹਾਂ ਨੇ ਐਨਐਸਏ ਹਟਾਉਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply