ਅੰਮ੍ਰਿਤਸਰ : ਅੱਜ ਸਵੇਰੇ ਕਰੀਬ 9:00 ਵਜੇ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ‘ਤੇ ਜ਼ੋਰਦਾਰ ਧਮਾਕੇ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਧਮਾਕਾ ਬਹੁਤ ਜ਼ੋਰਦਾਰ ਸੀ ਅਤੇ ਇਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਜ਼ਖਮੀ ਵਿਅਕਤੀ ਦੀ ਪਛਾਣ ਅਜੇ ਸਪੱਸ਼ਟ ਨਹੀਂ ਹੈ ਅਤੇ ਨਾ ਹੀ ਇਹ ਸਪੱਸ਼ਟ ਹੈ ਕਿ ਉਹ ਵਿਸਫੋਟਕ ਸਮੱਗਰੀ ਨਾਲ ਕਿੱਥੇ ਜਾ ਰਿਹਾ ਸੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਜ਼ਖਮੀ ਵਿਅਕਤੀ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਉਹ ਵਿਅਕਤੀ ਪੈਦਲ ਜਾ ਰਿਹਾ ਸੀ, ਵਾਹਨ ਵਿੱਚ ਸੀ ਜਾਂ ਬੱਸ ਤੋਂ ਉਤਰਿਆ ਸੀ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
The post ਅੰਮ੍ਰਿਤਸਰ ‘ਚ ਧਮਾਕੇ ਨਾਲ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ appeared first on TimeTv.
Leave a Reply