ਅੰਮ੍ਰਿਤਸਰ : ਆਲ ਇੰਡੀਆ ਕਾਂਗਰਸ ਕਮੇਟੀ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਮੁੜ ਪਾਰਟੀ ਦਾ ਉਮੀਦਵਾਰ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮੀਦਵਾਰੀ ਲਗਭਗ ਤੈਅ ਹੋ ਗਈ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਜੇਤੂ ਸੰਸਦ ਮੈਂਬਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜੇਤੂ ਸੰਸਦ ਮੈਂਬਰ ਦੀ ਟਿਕਟਾਂ ਨੂੰ ਅੰਤਿਮ ਰੂਪ ਦੇਣ ਅਤੇ ਉਨ੍ਹਾਂ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਜੀਤ ਸਿੰਘ ਔਜਲਾ ਦਾ ਨਾਂ ਸਭ ਤੋਂ ਉੱਪਰ ਰੱਖਿਆ ਗਿਆ ਹੈ।
ਦੱਸ ਦੇਈਏ ਕਿ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲੈਣ ਦੀ ਦੌੜ ‘ਚ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਸ਼ਾਮਿਲ ਸਨ ਪਰ ਕਾਂਗਰਸ ਪਾਰਟੀ ਵਲੋਂ ਹੀ ਕਰਵਾਏ ਗਏ ਸਰਵੇਖਣ ‘ਚ ਔਜਲਾ ਸਭ ਤੋਂ ਮਜ਼ਬੂਤ ਉਮੀਦਵਾਰ ਵਜੋਂ ਸਾਹਮਣੇ ਆਏ ਹਨ । ਜਿਸ ਕਾਰਨ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਨੇ ਉਨ੍ਹਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਮੀਦ ਹੈ ਕਿ 18 ਮਾਰਚ ਨੂੰ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਹੋ ਸਕਦੀ ਹੈ। ਕਾਂਗਰਸ ਪਾਰਟੀ ਜਿਸ ਵਿੱਚ ਗੁਰਜੀਤ ਸਿੰਘ ਔਜਲਾ ਦਾ ਨਾਂ ਸਭ ਤੋਂ ਉੱਪਰ ਹੋ ਸਕਦਾ ਹੈ।