ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪਤਨੀ ਪ੍ਰਨੀਤ ਕੌਰ (Parneet Kaur) ਅੱਜ ਰਸਮੀ ਤੌਰ ’ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ।
ਪ੍ਰਨੀਤ ਕੌਰ (79) ਚਾਰ ਵਾਰ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਰਹਿ ਚੁੱਕੇ ਹਨ । ਉਨ੍ਹਾਂ ਨੂੰ ਕਾਂਗਰਸ ਨੇ ਪਿਛਲੇ ਸਾਲ ਫਰਵਰੀ ’ਚ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ’ਚ ਮੁਅੱਤਲ ਕਰ ਦਿੱਤਾ ਸੀ। ਪ੍ਰਨੀਤ ਕੌਰ ਲੋਕ ਸਭਾ ’ਚ ਵਿਰੋਧੀ ਧਿਰ ਦੀ ਇਕਲੌਤੀ ਸੰਸਦ ਮੈਂਬਰ ਸੀ ਜਿਨ੍ਹਾਂ ਨੇ ਨਕਦੀ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਦੀ ਬਰਖ਼ਾਸਤਗੀ ਦਾ ਸਮਰਥਨ ਕੀਤਾ ਸੀ।
ਪ੍ਰਨੀਤ ਕੌਰ ਨੂੰ ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਕੌਮੀ ਨੇਤਾਵਾਂ ਵੱਲੋਂ ਪਟਿਆਲਾ ਦੇ ਕਈ ਸਮਾਗਮਾਂ ’ਚ ਭਾਜਪਾ ਉਮੀਦਵਾਰ ਹੋਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਆਸ ਹੈ ਕਿ ਭਾਜਪਾ ’ਚ ਰਸਮੀ ਮੈਂਬਰਸ਼ਿਪ ਲੈਣ ਤੋਂ ਬਾਅਦ ਪ੍ਰਨੀਤ ਕੌਰ ਦੀ ਉਮੀਦਵਾਰੀ ’ਤੇ ਵੀ ਪੱਕੀ ਮੋਹਰ ਲਗਾ ਦਿੱਤੀ ਜਾਵੇਗੀ।