ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਸੰਸਦ ਦਾ ਦੌਰਾ ਕਰਨਗੇ। ਦਰਅਸਲ ਦੇਸ਼ ਦੀ 18ਵੀਂ ਲੋਕ ਸਭਾ (The 18th Lok Sabha) ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰ ਪੰਜਾਬੀ ਵਿੱਚ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਤਿੰਨਾਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸੰਗਰੂਰ ਤੋਂ 1.72 ਲੱਖ ਵੋਟਾਂ ਦੇ ਫਰਕ ਨਾਲ ਜਿੱਤੇ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।