ਲੁਧਿਆਣਾ : ਸਿਆਸੀ ਪਾਰਟੀਆਂ ‘ਚ ਜਿੱਥੇ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ, ਉਥੇ ਹੀ ਕਈਆਂ ਦੇ ਅਸਤੀਫ਼ੇ ਵੀ ਜਾਰੀ ਹਨ। ਇਸ ਦੌਰਾਨ ਲੁਧਿਆਣਾ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ ਜਿੱਥੇ ਆਮ ਆਦਮੀ ਪਾਰਟੀ (The Aam Aadmi Party) ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਮੈਂਬਰ ਰਾਜੀਵ ਗੁਗਲਾਨੀ (Aam Aadmi Party Member Rajeev Guglani) ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਰਾਜੀਵ ਗੁਗਲਾਨੀ ਪਾਰਟੀ ਤੋਂ ਨਾਰਾਜ਼ ਸਨ ਅਤੇ ਪਾਰਟੀ ਛੱਡ ਚੁੱਕੇ ਹਨ। ਉਹ 2022 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਪਾਰਟੀ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਮਿਹਨਤੀ ਵਰਕਰਾਂ ਨੂੰ ਪਾਸੇ ਕਰਨ ਅਤੇ ਗਲਤ ਨੀਤੀਆਂ ਅਤੇ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਣਵਾਈ ਨਾ ਹੋਣ ਕਾਰਨ ਨਾਰਾਜ਼ ਹਨ। ਰਾਜੀਵ ਗੁਗਲਾਨੀ ਨੇ ਦੱਸਿਆ ਕਿ ਉਨ੍ਹਾਂ ਬੀਤੇ ਦਿਨ ਲੁਧਿਆਣਾ ਪੁੱਜੇ ਸੀ.ਐਮ ਮਾਨ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।