ਸੰਗਰੂਰ : ਜਿੱਥੇ ਲੋਕ ਸਭਾ ਚੋਣਾਂ (Lok Sabha elections) 1 ਜੂਨ ਨੂੰ ਹੋਣ ਜਾ ਰਹੀਆਂ ਹਨ, ਉੱਥੇ ਹੀ ਪਾਰਟੀਆਂ ਵਿੱਚ ਧੜੇਬੰਦੀ ਦਾ ਦੌਰ ਜਾਰੀ ਹੈ। ਇਸ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਮਹਿਸੂਸ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਤੋਂ ਸਾਬਕਾ ਮੰਤਰੀ ਅਲੀ ਖਾਨ ਬੱਗਾ ਕਈ ਕੌਂਸਲਰਾਂ ਅਤੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਸਾਰਿਆਂ ਨੂੰ ਸੀ.ਐਮ. ਮਾਨ ਨੇ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਸੰਗਰੂਰ ਹੀ ਨਹੀਂ ਅਕਾਲੀ ਦਲ ਨੂੰ ਫਰੀਦਕੋਟ ਤੋਂ ਵੀ ਵੱਡਾ ਝਟਕਾ ਲੱਗਾ ਹੈ। ਜਿੱਥੋਂ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਰਜਿੰਦਰ ਦਾਸ ਰਿੰਕੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਵਰਨਣਯੋਗ ਹੈ ਕਿ ਰਜਿੰਦਰ ਦਾਸ ਰਿੰਕੂ ਨੂੰ ਕੁਝ ਦਿਨ ਪਹਿਲਾਂ ਅਕਾਲੀ ਦਲ ਵੱਲੋਂ ਪੀ.ਏ.ਸੀ ਦਾ ਮੈਂਬਰ ਬਣਾਇਆ ਗਿਆ ਸੀ।

Leave a Reply