ਚੰਡੀਗੜ੍ਹ: ਦੇਸ਼ ‘ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) 11 ਫਰਵਰੀ ਨੂੰ ਪੰਜਾਬ ਆ ਰਹੇ ਹਨ। ਜਾਣਕਾਰੀ ਅਨੁਸਾਰ ਮੱਲਿਕਾਰਜੁਨ ਦੇ ਪੰਜਾਬ ਦੌਰੇ ਦਾ ਮੁੱਖ ਮੰਤਵ ਸੂਬੇ ਵਿੱਚ ਲੋਕ ਸਭਾ ਚੋਣਾਂ (Lok Sabha elections) ਦਾ ਬਿਗੁਲ ਵਜਾਉਣਾ ਅਤੇ ਪਾਰਟੀ ਅਧਿਕਾਰੀਆਂ ਵਿੱਚ ਨਵਾਂ ਜੋਸ਼ ਭਰਨਾ ਹੈ।

ਇਸ ਦੇ ਨਾਲ ਹੀ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਂਗਰਸੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਸੌਂਪਣਗੇ। ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਕਿਸੇ ਵੀ ਸਮੇਂ ਚੋਣ ਜ਼ਾਬਤੇ ਦਾ ਐਲਾਨ ਹੋ ਸਕਦਾ ਹੈ। ਚੋਣਾਂ ਦੀ ਤਿਆਰੀ ਲਈ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਤੋਂ ਲੈ ਕੇ ਬੂਥ ਪੱਧਰ ਤੱਕ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਮਲਿਕਾਰਜੁਨ ਆਪਣੇ ਪੰਜਾਬ ਦੌਰੇ ਦੌਰਾਨ ਸਮਰਾਲਾ ਵਿੱਚ ਇੱਕ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਮੌਕੇ ਕਾਂਗਰਸੀ ਅਧਿਕਾਰੀਆਂ ਨਾਲ ਆਉਣ ਵਾਲੀਆਂ ਚੋਣਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਅਤੇ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਮਿਤ ਵਿਜ ਨੇ ਦੱਸਿਆ ਕਿ ਰਾਸ਼ਟਰੀ ਕਾਂਗਰਸ ਪ੍ਰਧਾਨ ਦੀ ਬੈਠਕ ‘ਚ ਸੂਬਾ ਪੱਧਰੀ ਆਗੂ ਹਿੱਸਾ ਲੈਣਗੇ

Leave a Reply