ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਅੱਜ ਪੰਜਾਬ-ਚੰਡੀਗੜ੍ਹ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣੇ ਹੁਣੇ ਖ਼ਬਰ ਆਈ ਹੈ ਕਿ ਆਈ.ਏ.ਐਸ. ਅਧਿਕਾਰੀ ਰਾਜੇਸ਼ ਧੀਮਾਨ (Rajesh Dhiman) ਦੇ ਘਰ ਈ.ਡੀ. ਦੀ ਤਰਫੋਂ ਛਾਪੇਮਾਰੀ ਕੀਤੀ ਗਈ ਹੈ, ਜੋ ਇਸ ਸਮੇਂ ਫ਼ਿਰੋਜ਼ਪੁਰ (Ferozepur) ‘ਚ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਰਹੇ ਹਨ। ਦੱਸ ਦੇਈਏ ਕਿ ਪੰਜਾਬ ਦੇ ਦੋ ਵੱਡੇ ਅਧਿਕਾਰੀਆਂ ਦੇ ਘਰ ਈ.ਡੀ. ਦੀ ਛਾਪੇਮਾਰੀ ਜਾਰੀ ਹੈ।

ਦੂਜੇ ਪਾਸੇ ਮੁਹਾਲੀ ਦੇ ਪਿੰਡ ਬਾਕਰਪੁਰ ਵਿੱਚ ਵੀ ਈ.ਡੀ ਦੀ ਛਾਪੇਮਾਰੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੂਜੇ ਲਾਲ ਅਮਰੂਦ ਘੁਟਾਲੇ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਐਕੁਆਇਰ ਕੀਤੀ ਜ਼ਮੀਨ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਕਰੋੜਾਂ ਰੁਪਏ ਦੀ ਗਬਨ ਕਰਨ ਦੇ ਦੋਸ਼ ਹੇਠ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਇਸ ਮਾਮਲੇ ਵਿੱਚ ਅੱਜ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਦੂਜੇ ਪਾਸੇ ਈ.ਡੀ. ਸੂਤਰਾਂ ਅਨੁਸਾਰ ਜਾਂਚ ਜਾਰੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਕੁਝ ਹੋਰ ਲੋਕ ਵੀ ਈ.ਡੀ. ਰਾਡਾਰ ‘ਤੇ ਹੈ। ਫਿਲਹਾਲ ਇਸ ਪੂਰੇ ਮਾਮਲੇ ‘ਤੇ ਕੁਝ ਸਮੇਂ ‘ਚ ਵੱਡਾ ਅਪਡੇਟ ਆਵੇਗਾ।

Leave a Reply