ਇੰਦੌਰ : ਇੰਦੌਰ ਵਿਖੇ IIT ਵਿੱਚ ਸੈਂਟਰਲ ਸਕੂਲ (The Central School) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ (A Bomb Threat Mail) ਭੇਜੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਸਕੂਲ ਵਿੱਚ 15 ਅਗਸਤ ਨੂੰ ਬੰਬ ਨਾਲ ਹਮਲਾ ਕੀਤਾ ਜਾਵੇਗਾ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੇਲ ਬੀਤੇ ਦਿਨ ਭੇਜਿਆ ਗਿਆ ਸੀ। ਸਕੂਲ ਮੈਨੇਜਮੈਂਟ ਨੇ ਅੱਜ ਸਵੇਰੇ ਸਿਮਰੋਲ ਥਾਣੇ ‘ਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।
ਐਸ.ਪੀ ਉਮਾਕਾਂਤ ਚੌਧਰੀ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ਨੂੰ ਇਹ ਮੇਲ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਦੇ ਨਾਂ ‘ਤੇ ਬਣੀ ਆਈ.ਡੀ ਤੋਂ ਮਿਲੀ ਹੈ। ਇਸ ਮਾਮਲੇ ਸਬੰਧੀ ਥਾਣਾ ਸਿਮਰੋਵਾਲ ਦੇ ਇੰਚਾਰਜ ਅਮਿਤ ਕੁਮਾਰ ਨੇ ਦੱਸਿਆ ਕਿ ਸਾਨੂੰ ਲਿਖਤੀ ਸ਼ਿਕਾਇਤ ਮਿਲੀ ਹੈ ਅਤੇ ਸਾਡੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।