ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਭੇਜਿਆ ਸੰਮਨ
By admin / February 14, 2024 / No Comments / Punjabi News
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਈਡੀ ਨੇ ਉਨ੍ਹਾਂ ਨੂੰ ਮੁੜ ਸੰਮਨ ਭੇਜਿਆ ਹੈ। ਇਹ ਛੇਵੀਂ ਵਾਰ ਹੈ ਜਦੋਂ ਕੇਜਰੀਵਾਲ ਨੂੰ ਸੰਮਨ ਭੇਜਿਆ ਗਿਆ ਹੈ। ਉਨ੍ਹਾਂ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।
ਹਾਲਾਂਕਿ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਨੂੰ ਭਾਜਪਾ ਦੀ ਨੀਤੀ ਦੱਸਦੇ ਹੋਏ ਕਿਹਾ ਹੈ ਕਿ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਭਾਜਪਾ ‘ਤੇ ਈਡੀ ਦੀ ਮਦਦ ਲੈ ਕੇ ਦਿੱਲੀ ਸਰਕਾਰ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਸੀ।