November 5, 2024

ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਈ ਅਹਿਮ ਖ਼ਬਰ ਸਾਹਮਣੇ

ਪੰਜਾਬ : ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫੀਸ ਦੇ ਦਾਖ਼ਲਿਆਂ ਦੀ ਆਖਰੀ ਮਿਤੀ 15 ਸਤੰਬਰ 2024 ਰੱਖੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀ 16 ਸਤੰਬਰ 2024 ਤੋਂ 31 ਅਕਤੂਬਰ 2024 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖਲਾ ਲੈ ਸਕਦੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਓਪਨ ਸਕੂਲ ਵਿੱਚ ਦਾਖ਼ਲੇ ਦੀ ਮਿਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਦਾਖਲਾ ਫਾਰਮ ਮਾਨਤਾ ਪ੍ਰਾਪਤ ਸਕੂਲਾਂ, ਬੋਰਡ ਦਫਤਰਾਂ ਰਾਹੀਂ ਜਾਂ ਸਿੱਧੇ ਬੋਰਡ ਦੀ ਵੈੱਬਸਾਈਟ ‘ਤੇ ਆਨਲਾਈਨ ਪ੍ਰਕਿਰਿਆ ਰਾਹੀਂ ਭਰ ਸਕਦੇ ਹਨ। ਫੀਸ ਆਨਲਾਈਨ ਜਮ੍ਹਾ ਕਰਵਾਉਣੀ ਹੋਵੇਗੀ। ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਤ ਦਾਖਲਾ ਅਤੇ ਪ੍ਰੀਖਿਆ ਫੀਸ ਤੋਂ ਇਲਾਵਾ ਕੋਈ ਹੋਰ ਫੀਸ ਨਹੀਂ ਦੇਣੀ ਪਵੇਗੀ। ਪ੍ਰਾਸਪੈਕਟਸ ਅਤੇ ਸਿਲੇਬਸ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬਧ ਹੋਣਗੇ।

By admin

Related Post

Leave a Reply