ਲੁਧਿਆਣਾ : ਜਨਕਪੁਰੀ ਇਲਾਕੇ (Janakpuri area) ‘ਚ ਇਕ ਐਂਡੇਵਰ ਕਾਰ ਨੇ ਪੰਜਾਬ ਪੁਲਿਸ ਦੇ ਏ.ਐੱਸ.ਆਈ ਸਮੇਤ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਨੌਜਵਾਨ ਹਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਏ.ਐਸ.ਆਈ. ਜਸਬੀਰ ਸਿੰਘ ਸਮੇਤ ਦੋ ਜ਼ਖ਼ਮੀ ਹੋ ਗਏ।

ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਥਾਣਾ ਡਿਵੀਜ਼ਨ ਨੰਬਰ 2 ਅਧੀਨ ਪੈਂਦੀ ਚੌਕੀ ਜਨਕਪੁਰੀ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਨੇ ਐਂਡੇਵਰ ਕਾਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply