ਚੰਡੀਗੜ੍ਹ : ਕਿਸਾਨ ਅੰਦੋਲਨ ਦੇ ਹੱਕ ‘ਚ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਪੰਜਾਬ ‘ਚ ਆਪਣੀਆਂ 2 ਰੈਲੀਆਂ ਨੂੰ ਰੱਦ ਕਰ ਦਿੱਤਾ ਹੈ। ਇਹ ਰੈਲੀਆਂ 18 ਅਤੇ 22 ਫਰਵਰੀ ਨੂੰ ਹੋਣੀਆਂ ਸਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਕਿਸਾਨਾਂ ਦੇ ਹੱਕ ‘ਚ ਆਪਣੀ ‘ਪੰਜਾਬ ਬਚਾਓ ਯਾਤਰਾ’ ਨੂੰ ਮੁਲਤਵੀ ਕਰ ਦਿੱਤਾ ਸੀ। ਇਹ ਯਾਤਰਾ ਇਕ ਫਰਵਰੀ ਤੋਂ ਸ਼ੁਰੂ ਹੋਈ ਸੀ, ਜਿਸ ਨੂੰ ਰੋਕਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੀਤਾ ਗਿਆ ਸੀ।
ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਦੇ ਹੱਕ ‘ਚ ਅੱਜ ਪੰਜਾਬ ‘ਚ ਸਾਰੇ ਟੋਲ ਪਲਾਜ਼ਿਆਂ ਨੂੰ ਦੁਪਹਿਰ 2 ਵਜੇ ਤੱਕ ਫਰੀ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਰੇਲਾਂ ਦਾ ਚੱਕਾ ਵੀ ਜਾਮ ਕੀਤਾ ਗਿਆ ਹੈ।