ਗੁਰਦਾਸਪੁਰ : ਸਿੱਖ ਫਾਰ ਜਸਟਿਸ ਦੇ ਸਵੈ-ਘੋਸ਼ਿਤ ਮੁਖੀ ਅਤੇ ਖਾਲਿਸਤਾਨ ਦੇ ਸਮਰਥਕ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਨੇ ਆਪਣੀ ਆਦਤ ਅਨੁਸਾਰ ਧਰਨਾਕਾਰੀ ਕਿਸਾਨਾਂ ਨੂੰ ਭੜਕਾ ਕੇ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਹੈ।

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣ ਲਈ ਉਕਸਾਇਆ ਹੈ। ਪੰਨੂੰ ਨੇ ਕਿਸਾਨਾਂ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਪਾਕਿਸਤਾਨ ਦੇ ਕਰਤਾਰਪੁਰ ਕਸਬੇ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਪਹੁੰਚਾਏ ਗਏ ਹਨ ਅਤੇ ਜੇਕਰ ਕਿਸਾਨ ਗੋਲੀ ਦਾ ਜਵਾਬ ਗੋਲੀਆਂ ਨਾਲ ਦੇਣਾ ਚਾਹੁੰਦੇ ਹਨ ਤਾਂ ਇਹ ਹਥਿਆਰ ਪਾਕਿਸਤਾਨ ਤੋਂ ਰਾਜਸਥਾਨ ਦੇ ਰਸਤੇ ਭਾਰਤ ਪਹੁੰਚਾਏ ਜਾਣਗੇ।

ਪੰਨੂ ਨੇ ਆਪਣੀ ਜਾਰੀ ਕੀਤੀ ਵੀਡੀਓ ਵਿੱਚ ਭਾਰਤ ਵਿੱਚ ਆਪਣੀਆਂ ਮੰਗਾਂ ਲਈ ਲੜ ਰਹੇ ਕਿਸਾਨਾਂ ਨੂੰ ਭੜਕਾ ਕੇ ਨੁਕਸਾਨ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖੂਨ-ਖਰਾਬੇ ਵਿੱਚ ਬਦਲਣ ਦੀ ਸਾਜ਼ਿਸ਼ ਰਚੀ ਗਈ ਹੈ। ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਕਿਹਾ ਹੈ ਅਤੇ ਦਿੱਲੀ ਜਾਣ ਦੀ ਬਜਾਏ ਦਿੱਲੀ ‘ਤੇ ਕਬਜ਼ਾ ਕਰਨ ਲਈ ਕਿਹਾ ਹੈ।

Leave a Reply