November 6, 2024

ਕਿਸਾਨਾ ਦੀ ਮੌਤ ਲਈ ਜਿੰਮੇਵਾਰ ਲੋਕਾਂ ਖਿਲਾਫ਼ ਕੇਸ ਦਰਜ ਕਰਾਂਗੇ ਭਗਵੰਤ ਮਾਨ

ਭਗਵੰਤ ਮਾਨ ਨੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਰਕਾਰ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜ਼ਖ਼ਮੀਆਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋ ਕੈਬਨਿਟ ਵਜ਼ੀਰ ਡਾ. ਬਲਵੀਰ ਸਿੰਘ ਨੂੰ ਪਟਿਆਲਾ, ਡਾ.ਬਲਜੀਤ ਕੌਰ ਨੂੰ ਪਾਤੜਾਂ/ਖਨੌਰੀ ਅਤੇ ਵਿਧਾਇਕ ਡਾ.ਚਰਨਜੀਤ ਸਿੰਘ ਨੂੰ ਰਾਜਪੁਰਾ ਹਸਪਤਾਲ ਵਿਚ ਤਾਇਨਾਤ ਕੀਤਾ ਗਿਆ ਹੈ ਅਤੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਨਾਲ ਟਕਰਾਅ ਦੌਰਾਨ ਨੌਜਵਾਨ ਕਿਸਾਨ ਦੀ ਮੌਤ ਉਤੇ ਡੂੰਘਾ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੋਸਟ ਮਾਰਟਮ ਉਪਰੰਤ ਨੌਜਵਾਨ ਸ਼ੁਭਕਰਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਪੁਲਿਸ ਕੇਸ ਦਰਜ ਕਰਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰੇ।ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਵੱਲ ਜਾ ਰਹੇ ਹਨ, ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ‘ਤੇ ਹੀ ਰੋਕਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਸਿਰਫ਼ ਦਿੱਲੀ ਜਾਣ ਲਈ ਹਰਿਆਣਾ ਵਿਚੋਂ ਗੁਜ਼ਰ ਰਹੇ ਹਨ, ਪਰ ਪਤਾ ਨਹੀਂ ਉਹ ਕਿਉਂ ਕਿਸਾਨਾਂ ਨੂੰ ਹਰਿਆਣਾ ਸਰਕਾਰ ਰੋਕ ਰਹੀ ਹੈ।

By admin

Related Post

Leave a Reply