ਹਰਿਆਣਾ: ਕਿਸਾਨਾਂ ਦੇ ਦਿੱਲੀ ਚਲੋ ਮਾਰਚ (Delhi Chalo March) ਦਾ ਅੱਜ ਦੂਜਾ ਦਿਨ ਹੈ। ਅੱਜ ਮੁੜ ਕਿਸਾਨ ਦਿੱਲੀ ਕੂਚ ਦੀ ਕੋਸ਼ਿਸ਼ ਕਰਨਗੇ। ਮੰਗਲਵਾਰ ਨੂੰ ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫ਼ੀ ਟਕਰਾਅ ਹੋਇਆ ਸੀ। ਇਸ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਵੀ ਸ਼ੰਭੂ ਬਾਰਡਰ ਅੰਦੋਲਨ ਵਿਚਾਲੇ ਪਹੁੰਚੇ। ਉਨ੍ਹਾਂ ਨੇ ਭਾਵੁਕ ਹੋ ਕੇ ਕਿਹਾ ਕਿ ਮੈਂ ਕੈਂਸਰ ਦਾ ਮਰੀਜ਼ ਹਾਂ। ਮੈਂ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਮੋਰਚੇ ਵਿਚਾਲੇ ਖੜ੍ਹਾ ਸੀ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਆਗੂਆਂ ਵਿਚੋਂ ਨਹੀਂ ਹਾਂ ਜਿਹੜੇ ਕਹਿਣ ਤੁਸੀਂ ਜਾ ਕੇ ਭਿੜੋ ਅਸੀਂ ਉਨ੍ਹਾਂ ਆਗੂਆਂ ਵਿਚੋਂ ਨਹੀਂ ਹਾਂ। ਇਸ ਦੌਰਾਨ ਉਨ੍ਹਾਂ ਨੇ ਬੇਨਤੀ ਕੀਤੀ ਕਿ ਤੁਸੀਂ ਸ਼ਾਂਤੀ ਬਣਾਈ ਰੱਖੋ ਅਤੇ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਗੋਲੇ ਸੁੱਟਣੇ ਬੰਦ ਕਰੋ। ਉਨ੍ਹਾਂ ਕਿਹਾ ਕਿ ਜਿਹੜੀ ਫ਼ੋਰਸ ਉੱਥੇ ਖੜ੍ਹੀ ਹੈ ਉਨ੍ਹਾਂ ਦੀ ਗਿਣਤੀ ਸਾਡੇ ਨਾਲੋਂ ਜ਼ਿਆਦਾ ਨਹੀਂ ਹੈ ਪਰ ਅਸੀਂ ਕਿਸੇ ਤਰ੍ਹਾਂ ਦਾ ਵਿਵਾਦ ਪੈਦਾ ਨਹੀਂ ਕਰਨਾ ਚਾਹੁੰਦੇ।

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ ‘ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

Leave a Reply