November 5, 2024

ਕੈਨੇਡਾ ‘ਚ ਪੰਜਾਬੀ ਗਾਇਕ ਏ.ਪੀ ਢਿੱਲੋਂ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ

Latest Punjabi News | Punjabi singer AP Dhillon | Canada

ਨਵੀਂ ਦਿੱਲੀ : ਕੈਨੇਡਾ ‘ਚ ਪੰਜਾਬੀ ਗਾਇਕ ਏ.ਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਉਥੋਂ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਏ.ਪੀ ਢਿੱਲੋਂ ਦਾ ਘਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਫੜਿਆ ਗਿਆ ਵਿਅਕਤੀ ਭਾਰਤੀ ਹੈ। ਪੁਲਿਸ ਨੇ ਦੱਸਿਆ ਹੈ ਕਿ ਗ੍ਰਿਫ਼ਤਾਰ ਵਿਅਕਤੀ ਅਭਿਜੀਤ ਕਿੰਗਰਾ ਹੈ ਜਿਸ ਨੂੰ ਓਨਟਾਰੀਓ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਨੇਡੀਅਨ ਪੁਲਿਸ ਨੇ ਕਿਹਾ ਹੈ ਕਿ ਉਹ ਇੱਕ ਹੋਰ ਵਿਅਕਤੀ ਦੀ ਤਲਾਸ਼ ਕਰ ਰਹੀ ਹੈ ਜਿਸਦਾ ਨਾਮ ਵਿਕਰਮ ਸ਼ਰਮਾ ਹੈ ਜੋ ਇਸ ਸਮੇਂ ਭਾਰਤ ਵਿੱਚ ਹੈ। ਕੈਨੇਡੀਅਨ ਪੁਲਿਸ ਕੋਲ ਵਿਕਰਮ ਸ਼ਰਮਾ ਦੀ ਫੋਟੋ ਨਹੀਂ ਹੈ। ਏ.ਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।

ਇਹ ਸਾਰਾ ਮਾਮਲਾ ਸੀ

ਦੱਸ ਦੇਈਏ ਕਿ 2 ਸਤੰਬਰ 2024 ਨੂੰ ਕੋਲਵੁੱਡ ਇਲਾਕੇ ‘ਚ ਐ.ਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਹੋਈ ਸੀ। ਜਿਸ ਤੋਂ ਬਾਅਦ ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ, ਗੋਲਡੀ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਲਈ ਗਈ ਹੈ।

By admin

Related Post

Leave a Reply