November 5, 2024

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਹੋਇਆ ਅਪਮਾਨ

ਕੈਨੇਡਾ ''ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ...

ਟੋਰਾਂਟੋ: ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਫਲਸਤੀਨੀ ਸਮਰਥਕਾਂ (Palestinian Supporters) ਵੱਲੋਂ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੇ ਬੁੱਤ ਦਾ ਅਪਮਾਨ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ‘ਚ ਕੁਝ ਨਕਾਬਪੋਸ਼ ਲੋਕ ਮਹਾਰਾਜਾ ਦੀ ਮੂਰਤੀ ‘ਤੇ ਚੜ੍ਹ ਕੇ ਉਸ ‘ਤੇ ਫਲਸਤੀਨ ਦਾ ਝੰਡਾ ਲਾਉਂਦੇ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਸਥਾਨਕ ਭਾਈਚਾਰੇ ‘ਚ ਰੋਸ ਵਧ ਗਿਆ ਹੈ ਅਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ।

ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਦੋ ਦੰਗਾਕਾਰੀਆਂ ਜਿਨ੍ਹਾਂ ਨੇ ਮਾਸਕ ਪਾਇਆ ਹੋਇਆ ਹੈ ਮੂਰਤੀ ਦੇ ਘੋੜੇ ‘ਤੇ ਸਵਾਰ ਹੋ ਕੇ ਫਲਸਤੀਨ ਦਾ ਝੰਡਾ ਲਗਾ ਰਹੇ ਹਨ। ਹੇਠਾਂ ਕਈ ਹੋਰ ਲੋਕ ਖੜ੍ਹੇ ਦਿਖਾਈ ਦੇ ਰਹੇ ਹਨ। ਇਹ ਘਟਨਾ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਇੱਕ ਬਦਮਾਸ਼ ਦੀ ਪਛਾਣ ਹੋਸ਼ਮ ਹਮਦਾਨ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਬਰੈਂਪਟਨ ‘ਚ ਵਾਪਰੀ ਹੈ, ਜਿੱਥੇ ਖਾਲਿਸਤਾਨ ਸਮਰਥਕ ਵੀ ਵੱਡੀ ਗਿਣਤੀ ‘ਚ ਮੌਜੂਦ ਹਨ ਪਰ ਅਜੇ ਤੱਕ ਇਸ ‘ਤੇ ਉਨ੍ਹਾਂ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਕੌਣ ਸਨ ਮਹਾਰਾਜਾ ਰਣਜੀਤ ਸਿੰਘ ?
ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਸੰਸਥਾਪਕ ਅਤੇ ਭਾਰਤੀ ਇਤਿਹਾਸ ਦੇ ਮਹਾਨ ਸ਼ਾਸਕਾਂ ਵਿੱਚੋਂ ਇੱਕ ਸਨ। ਉਨ੍ਹਾਂ ਦਾ ਜਨਮ 13 ਨਵੰਬਰ 1780 ਨੂੰ ਗੁਜਰਾਂਵਾਲਾ, ਪੰਜਾਬ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ। ਉਹ 12 ਸਾਲ ਦੀ ਉਮਰ ਵਿਚ ਗੱਦੀ ‘ਤੇ ਬੈਠੇ ਅਤੇ 18 ਸਾਲ ਦੀ ਉਮਰ ਵਿਚ ਲਾਹੌਰ ਨੂੰ ਜਿੱਤ ਲਿਆ। ਉਨ੍ਹਾਂ ਨੂੰ ‘ਪੰਜਾਬ ਦਾ ਸ਼ੇਰ’ ਵੀ ਕਿਹਾ ਜਾਂਦਾ ਹੈ।

By admin

Related Post

Leave a Reply