ਹਰਿਆਣਾ: ਕਿਸਾਨਾਂ ਦਾ ਐਮਐਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਅੰਦੋਲਨ ਅਜੇ ਵੀ ਜਾਰੀ ਹੈ। ਕੇਂਦਰ ਨਾਲ ਹੋਈ ਮੀਟਿੰਗ ਦਾ ਕੋਈ ਸਿੱਟਾ ਨਹੀਂ ਨਿਕਲਿਆ ਜਿਸ ਕਾਰਨ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਕਰਨ ਦਾ ਇਰਾਦਾ ਨਹੀਂ ਬਦਲਿਆ ਹੈ ।
ਅੰਦੋਲਨ ਦੇ ਚਲਦਿਆ ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕਿਸਾਨੀ ਸੰਘਰਸ਼ ਦੌਰਾਨ ਧਰਨੇ ‘ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ (Karnail Singh),(50) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਅਰਨੋ ਪਿੰਡ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਕਰਨੈਲ ਸਿੰਘ 13 ਫਰਵਰੀ ਤੋਂ ਹੀ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਬੀਤੇ ਦਿਨ ਕਰਨੈਲ ਸਿੰਘ ਦੀ ਸਿਹਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਨੌਰੀ ਬਾਰਡਰ ‘ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਕਿਸਾਨ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਫਿਲਹਾਲ ਕਿਸਾਨਾਂ ਵਲੋਂ ਦਿੱਲੀ ਕੂਚ ਦਾ ਫ਼ੈਸਲਾ 29 ਫਰਵਰੀ ਤੋਂ ਬਾਅਦ ਹੀ ਆ ਸਕਦਾ ਹੈ।