ਚੰਡੀਗੜ੍ਹ : ਪੰਜਾਬ ਇੰਸਟੀਚਿਊਟ ਆਫ ਸਪੋਰਟਸ (PIS) ਮੋਹਾਲੀ ਸੈਂਟਰ ਵਿੱਚ ਨਾਸ਼ਤੇ ਦੌਰਾਨ ਖਿਡਾਰੀਆਂ ਦੇ ਬਿਮਾਰ ਹੋਣ ਦੀਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet hayer) ਨੇ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਤਿੰਨ ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਮੰਗੀ ਹੈ।
ਮੀਤ ਹੇਅਰ ਨੇ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੁਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
The post ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ : Meet Hayer appeared first on Time Tv.