November 6, 2024

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ...

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (‘Khedan Watan Punjab Diyan-2023’) (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Hayer) ਨੇ ਸਮੂਹ ਜ਼ਿਲ੍ਹਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ।ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ। ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ।

ਮੀਤ ਹੇਅਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਉਕਤ ਅੱਠ ਖੇਡਾਂ ਦੇ ਜੇਤੂਆਂ ਤੋਂ ਇਲਾਵਾ ਬਾਕੀ ਹੋਰ ਨਵੀਆਂ ਖੇਡਾਂ ਦੇ ਸਿੱਧੇ ਮੁਕਾਬਲੇ ਹੋਣਗੇ ਅਤੇ ਫੇਰ ਅਕਤੂਬਰ ਮਹੀਨੇ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਇਸ ਵਾਰ ਖਿਡਾਰੀਆਂ ਵਿੱਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਜ ਪੱਧਰੀ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦੇ ਮੁਕਾਬਲਿਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

The post ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ appeared first on Time Tv.

By admin

Related Post

Leave a Reply