November 6, 2024

ਖੜ੍ਹੇ ਟਰੱਕ ਤੇ ਐਕਟਿਵਾ ਦੀ ਟੱਕਰ ਕਾਰਨ ਵਾਪਰਿਆ ਦਰਦਨਾਕ ਹਾਦਸਾ,ਨੌਜਵਾਨ ਦੀ ਮੌਤ

ਮੋਗਾ: ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਗਿੱਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਸੜਕ ‘ਤੇ ਖੜ੍ਹੇ ਟਰੱਕ ਅਤੇ ਐਕਟਿਵਾ ਦੀ ਟੱਕਰ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਂਚ ਅਧਿਕਾਰੀ ਏ.ਐਸ.ਆਈ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ (30) ਵਾਸੀ ਪਿੰਡ ਮਾਣੂੰਕੇ ਗਿੱਲ ਵਜੋਂ ਹੋਈ ਹੈ। ਉਹ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ‘ਚ ਇਕ ਪੰਕਚਰ ਟਰੱਕ ਖੜ੍ਹਾ ਸੀ। ਇਸ ਕਾਰਨ ਗੁਰਜੀਤ ਦੀ ਐਕਟਿਵਾ ਉਸ ਨਾਲ ਟਕਰਾ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

By admin

Related Post

Leave a Reply