ਲੁਧਿਆਣਾ: ਗਣਤੰਤਰ ਦਿਵਸ (Republic Day) ਮੌਕੇ ਪੰਜਾਬ ਪੀ.ਏ.ਯੂ ਵਿਖੇ ਤਿਰੰਗਾ ਲਹਿਰਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹੁਣ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੀ ਇੱਕ ਹੋਰ ਵੀਡੀਓ ਸਾਹਮਣੇ ਆਉਣ ਨਾਲ ਪੰਜਾਬ ਪੁਲਿਸ ਬੇਵੱਸ ਹੋ ਗਈ ਹੈ। ਪੰਨੂ ਨੇ ਇਸ ਵੀਡੀਓ ਵਿੱਚ ਪੀਏਯੂ ਦੇ ਵਿਦਿਆਰਥੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।

ਦੱਸ ਦੇਈਏ ਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਤਰਫੋਂ ਪੀ.ਏ.ਯੂ ਵਿਖੇ ਝੰਡਾ ਲਹਿਰਾਇਆ ਜਾਵੇਗਾ। ਇਸ ਕਾਰਨ ਪੰਨੂ ਨੇ ਵੀਡੀਓ ਵਿੱਚ ਵਿਦਿਆਰਥਣਾਂ ਨੂੰ ਭਗਵੰਤ ਮਾਨ ਦਾ ਵਿਰੋਧ ਕਰਨ ਲਈ ਉਕਸਾਇਆ ਹੈ। ਹਾਲਾਂਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਨੂ ਨੇ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਸੀ।

Leave a Reply