ਗੋਂਡਾ: ਯੂਪੀ (UP) ਦੇ ਗੋਂਡਾ (​​Gonda) ਦੇ ਛਪੀਆ ਥਾਣਾ ਖੇਤਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਜ਼ਮੀਨੀ ਵਿਵਾਦ ਵਿੱਚ ਫੌਜੀ ਨੇ 7 ਲੋਕਾਂ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। 6 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਇਸ ਤੇਜ਼ ਫਾਇਰਿੰਗ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮਾਮਲਾ ਛਪੀਆ ਥਾਣਾ ਖੇਤਰ ਦੇ ਪਿੰਡ ਮਾਹੁਲੀਖੋਰੀ ਦਾ ਹੈ। ਮ੍ਰਿਤਕ ਔਰਤ ਇੱਥੇ ਆਪਣੇ ਭਤੀਜੇ ਦੇ ਵਿਆਹ ਵਿੱਚ ਸ਼ਾਮਲ ਹੋਣ ਆਈ ਸੀ। ਸੂਚਨਾ ਮਿਲਣ ’ਤੇ ਐਸ.ਓ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਦੋਸ਼ੀ ਸਿਪਾਹੀ ਸੀਤਾਰਾਮ ਯਾਦਵ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪਿੰਡ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਗੱਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a Reply