ਖੰਨਾ: ਫਤਿਹਗੜ੍ਹ ਸਾਹਿਬ (Fatehgarh Sahib) ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚਾਕਲੇਟ (chocolate)  ਖਾਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ। ਮਿਲੀ ਖ਼ਬਰ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਇਲਾਕੇ ‘ਚ ਇਕ ਬੱਚੇ ਦੀ ਮੌਤ ਹੋ ਗਈ, ਜਿਸ ਦਾ ਕਾਰਨ ਚਾਕਲੇਟ ਦੱਸਿਆ ਜਾ ਰਿਹਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾ ਦਿੱਤਾ ਹੈ।

ਮ੍ਰਿਤਕ ਬੱਚੇ ਦੀ ਪਛਾਣ ਫਤਿਹ ਸਿੰਘ ਉਮਰ 3 ਸਾਲ ਵਜੋਂ ਹੋਈ ਹੈ। ਖੇੜੀ ਨੌਧ ਸਿੰਘ ਦੇ ਪਿੰਡ ਮੁਸਤਫਾਬਾਦ ਦੇ ਰਹਿਣ ਵਾਲੇ ਮ੍ਰਿਤਕ ਬੱਚੇ ਦੇ ਦਾਦਾ ਸਰਵਣ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਾ ਮੰਗਲਵਾਰ ਨੂੰ ਪਿੰਡ ਦੀ ਇਕ ਦੁਕਾਨ ‘ਤੇ ਚਾਕਲੇਟ ਖਰੀਦਣ ਗਿਆ ਸੀ। ਜਦੋਂ ਉਸ ਨੇ ਘਰ ਆ ਕੇ ਚਾਕਲੇਟ ਖਾਧੀ ਤਾਂ ਕੁਝ ਦੇਰ ਬਾਅਦ ਹੀ ਉਸ ਦਾ ਸਰੀਰ ਨੀਲਾ ਹੋ ਗਿਆ ਅਤੇ ਉਹ ਹੇਠਾਂ ਡਿੱਗ ਪਿਆ। ਇਸ ਤੋਂ ਬਾਅਦ ਜਦੋਂ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਫਤਿਹਗੜ੍ਹ ਸਾਹਿਬ ਰੈਫਰ ਕਰ ਦਿੱਤਾ। ਜਦੋਂ ਪਰਿਵਾਰ ਬੱਚੇ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਪਹੁੰਚਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦੌਰਾਨ ਮਾਸੂਮ ਬੱਚੇ ਦੇ ਦਾਦਾ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਘਟੀਆ ਚੀਜ਼ਾਂ ਨਾ ਖੁਆਉਣ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚੇ ਦਾ ਪਿਤਾ ਮਲੇਸ਼ੀਆ ਗਿਆ ਹੋਇਆ ਸੀ। ਬੱਚੇ ਦੀ ਲਾਸ਼ ਨੂੰ ਉਸਦੇ ਆਉਣ ਤੋਂ ਬਾਅਦ ਹੀ ਦਫਨਾਇਆ ਜਾਵੇਗਾ। ਐਸਐਸਆਈ ਦਾ ਕਹਿਣਾ ਹੈ ਕਿ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

Leave a Reply