ਬਠਿੰਡਾ : ਬੀਤੀ ਰਾਤ ਅਰਜੁਨ ਨਗਰ (Arjun Nagar) ਵਿੱਚ ਚਿੱਟੇ ਦੀ ਓਵਰਡੋਜ਼ (Overdose) ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਅਰਜੁਨ ਨਗਰ ਦੀ ਝੁੱਗੀ ਵਿੱਚ ਇੱਕ ਵਿਅਕਤੀ ਜ਼ਖਮੀ ਹਾਲਤ ਵਿੱਚ ਪਿਆ ਸੀ।
ਨੌਜਵਾਨ ਦੀ ਹਾਲਤ ਗੰਭੀਰ ਹੋਣ ਦੀ ਸੂਚਨਾ ਮਿਲਣ ‘ਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਐਮਰਜੈਂਸੀ ਦੇ ਡਾਕਟਰਾਂ ਨੇ ਨੌਜਵਾਨ ਦਾ ਇਲਾਜ ਸ਼ੁਰੂ ਕੀਤਾ ਪਰ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ ਹੋ ਗਈ।
ਪਰਿਵਾਰਕ ਸੂਤਰਾਂ ਅਨੁਸਾਰ ਨੌਜਵਾਨ ਚਿੱਟਾ ਦਾ ਟੀਕਾ ਲਗਾਉਂਦਾ ਸੀ ਅਤੇ ਰਾਤ ਨੂੰ ਵੀ ਚਿੱਟੇ ਦੀ ਓਵਰਡੋਜ਼ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ ਸੀ। ਪੁਲਿਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।