November 16, 2024

ਚੋਣਾਂ ਤੋਂ ਪਹਿਲਾਂ DGP ਨੇ ਅਧਿਕਾਰੀਆਂ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ: ਡੀਜੀਪੀ ਪੰਜਾਬ ਵੱਲੋਂ ਪੁਲਿਸ ਹੈੱਡਕੁਆਰਟਰ ਵਿਖੇ ਤਾਇਨਾਤ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਰੇਂਜ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ ।

ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਵਿੱਚ CRPF ਦੀਆਂ 5, BSF ਦੀਆਂ 15  ਅਤੇ ITBP ਦੀਆਂ 5 ਕੰਪਨੀਆਂ ਰਾਜ ਦੇ ਸੰਵੇਦਨਸ਼ੀਲ ਖੇਤਰ ਅਤੇ ਕਮਜ਼ੋਰ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।ਪੰਜਾਬ ਪੁਲਿਸ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਆਗਾਮੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ।

By admin

Related Post

Leave a Reply