ਦੇਸ਼ : ਕਾਂਗਰਸ ਨੇਤਾ ਰਾਹੁਲ ਗਾਂਧੀ (Congress leader Rahul Gandhi) ਨੇ ਕਿਹਾ ਕਿ ਇਹ ਲੜਾਈ ਸੰਵਿਧਾਨ ਨੂੰ ਬਚਾਉਣ ਲਈ ਸੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੱਕ ਸਾਜ਼ਿਸ਼ ਰਚੀ ਗਈ ਸੀ। ਅਸੀਂ ਭਾਰਤ ਨੂੰ ਇੱਕ ਨਵਾਂ ਵਿਜ਼ਨ ਦਿੱਤਾ ਹੈ। ਦੇਸ਼ ਨੇ ਇਹ ਸੁਨੇਹਾ ਦੇ ਦਿੱਤਾ ਹੈ ਕਿ ਉਹ ਨਰਿੰਦਰ ਮੋਦੀ ਨੂੰ ਨਹੀਂ ਚਾਹੁੰਦਾ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਕਿਹਾ, ”ਦੇਸ਼ ਦੇ ਸਭ ਤੋਂ ਗਰੀਬ ਲੋਕਾਂ ਨੇ ਸੰਵਿਧਾਨ ਨੂੰ ਬਚਾਉਣ ਲਈ ਕੰਮ ਕੀਤਾ ਹੈ। ਲੋਕਾਂ ਨੇ ਸਰਬਸੰਮਤੀ ਨਾਲ ਕਿਹਾ ਹੈ ਕਿ ਅਸੀਂ ਨਹੀਂ ਚਾਹੁੰਦੇ ਕਿ ਨਰਿੰਦਰ ਮੋਦੀ, ਅਮਿਤ ਸ਼ਾਹ ਦੇਸ਼ ਨੂੰ ਚਲਾਉਣ। ਸਾਰੇ ਕਾਂਗਰਸੀ ਆਗੂ ਇੰਡੀਆ ਬਲਾਕ ਸਹਿਯੋਗੀਆਂ ਦਾ ਸਤਿਕਾਰ ਕਰਦੇ ਹਨ; ਜਿੱਥੇ ਵੀ ਗਠਜੋੜ ਲੜਿਆ, ਅਸੀਂ ਇਕਜੁੱਟ ਹੋ ਕੇ ਲੜਾਈ ਲੜੀ। ਆਪਣੇ ਭਾਰਤ ਦੇ ਸੰਵਿਧਾਨ ਦੀ ਰੱਖਿਆ ਲਈ ਸਭ ਤੋਂ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕੱਲ ਇੰਡੀਆ ਗਠਬੰਧਨ ਦੀ ਮੀਟਿੰਗ ਦਾ ਐਲਾਨ ਕੀਤਾ ਹੈ।