November 5, 2024

ਜਲੰਧਰ ‘ਚ ਵੋਟਰਾਂ ਦੀ ਸੁਵਿਧਾ ਲਈ ਮੁੱਖ ਚੋਣ ਅਫ਼ਸਰ ਨੇ ਜਾਰੀ ਕੀਤਾ ਇਹ ਵਟਸਐਪ ਨੰਬਰ

ਜਲੰਧਰ: ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ (District Election Officer Dr. Himanshu Aggarwal) ਨੇ ਅੱਜ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ 10 ਜੁਲਾਈ, 2024 ਨੂੰ ਪੋਲਿੰਗ ਸਟੇਸ਼ਨਾਂ ਦੇ ਬਾਹਰ ਲੱਗੀਆਂ ਕਤਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਵੋਟਰ ਘਰ ਬੈਠੇ ਹੀ ਜਾਣ ਸਕਣਗੇ ਕਿ ਪੋਲਿੰਗ ਸਟੇਸ਼ਨ ‘ਤੇ ਜਾਣ ਤੋਂ ਪਹਿਲਾਂ ਬੂਥ ‘ਤੇ ਕਿੰਨੇ ਲੋਕ ਕਤਾਰਾਂ ‘ਚ ਖੜ੍ਹੇ ਹਨ।

ਡਾ: ਅਗਰਵਾਲ ਨੇ ਦੱਸਿਆ ਕਿ ਵੋਟਰ ਆਪਣੇ ਵਟਸਐਪ ‘ਤੇ ਮੋਬਾਈਲ ਨੰਬਰ +917447447217 ਨੂੰ ਸੇਵ ਕਰਕੇ ਅਤੇ ਇਸ ਨੰਬਰ ‘ਤੇ ‘ਵੋਟ’ ਦਾ ਸੁਨੇਹਾ ਭੇਜ ਕੇ ਕਤਾਰ ‘ਚ ਖੜ੍ਹੇ ਵੋਟਰਾਂ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਹ ਸੇਵਾ ਵੋਟਰਾਂ ਨੂੰ ਬੂਥ ਦੇ ਬਾਹਰ ਕਤਾਰ ਵਿੱਚ ਖੜ੍ਹੇ ਲੋਕਾਂ ਦੀ ਗਿਣਤੀ ਬਾਰੇ ਸੂਚਿਤ ਕਰੇਗੀ, ਤਾਂ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਕਦਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਦਾ ਹਿੱਸਾ ਹੈ। ਡਾ: ਅਗਰਵਾਲ ਨੇ ਸਮੂਹ ਵੋਟਰਾਂ ਨੂੰ ਇਸ ਸੇਵਾ ਦਾ ਲਾਭ ਉਠਾਉਣ ਅਤੇ ਵੱਡੀ ਗਿਣਤੀ ਵਿਚ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਅਪੀਲ ਕੀਤੀ ਹੈ। ਵੋਟਾਂ ਵਾਲੇ ਦਿਨ ਵੋਟਰਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਬਿਨਾਂ ਕਿਸੇ ਡਰ ਤੋਂ ਕਰਨ ਲਈ ਪ੍ਰੇਰਿਤ ਕਰਦੇ ਹੋਏ ਡਾ.ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

By admin

Related Post

Leave a Reply