ਚੰਡੀਗੜ੍ਹ: ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਐਲਾਨ ਕਰ ਰਹੀਆਂ ਹਨ ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ (The Aam Aadmi Party Government) ਜਲਦ ਹੀ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਜਾ ਰਹੀ ਹੈ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਇੱਕ ਐਕਸ ਉਤੇ ਟਵੀਟ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਕੀਤਾ ਜਾਵੇਗਾ। ਟਵੀਟ ਵਿੱਚ ਕਿਹਾ ਗਿਆ ਹੈ ਕਿ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਕੀਤਾ ਜਾਵੇਗਾ… ਜ਼ਿੰਦਾਬਾਦ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੂਬੇ ਦੀਆਂ 9 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਹੁਣ ਇਹ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਜਾ ਰਹੀ ਹੈ।