ਜਲੰਧਰ : ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ (Swapan Sharma) ਨੇ ਵੀਰਵਾਰ ਨੂੰ 42 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸਮਰਪਣ ਲਈ ਪ੍ਰਸ਼ੰਸਾ ਪੱਤਰ ਸ਼੍ਰੇਣੀ-1 ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮਿਹਨਤੀ ਅਫ਼ਸਰਾਂ ਨੂੰ ਉਨ੍ਹਾਂ ਦੀਆਂ ਬੇਮਿਸਾਲ ਕੋਸ਼ਿਸ਼ਾਂ ਲਈ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 42 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸਮਰਪਣ ਲਈ ਪ੍ਰਸ਼ੰਸਾ ਪੱਤਰ ਸ਼੍ਰੇਣੀ-1 ਦੇ ਕੇ ਸਨਮਾਨਿਤ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਜਨਤਕ ਸੁਰੱਖਿਆ ਪ੍ਰਤੀ ਅਣਥੱਕ ਵਚਨਬੱਧਤਾ ਲਈ ਨਕਦ ਇਨਾਮ ਵੀ ਦਿੱਤੇ ਗਏ ਹਨ।

ਸਮਾਗਮ ਦੌਰਾਨ ਪੁਲਿਸ ਕਮਿਸ਼ਨਰ ਜਲੰਧਰ ਨੇ ਇਨ੍ਹਾਂ ਮਿਹਨਤੀ ਅਧਿਕਾਰੀਆਂ ਦੀ ਤਹਿ ਦਿਲੋਂ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕੁੱਲ 42 ਪੁਲਿਸ ਅਧਿਕਾਰੀਆਂ ਨੂੰ 7.5 ਲੱਖ ਰੁਪਏ ਤੋਂ ਵੱਧ ਦੇ ਨਕਦ ਇਨਾਮਾਂ ਦੇ ਨਾਲ-ਨਾਲ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਵਿੱਚ ਸੱਤ ਇੰਸਪੈਕਟਰ, ਚਾਰ ਸਬ-ਇੰਸਪੈਕਟਰ, 11 ਸਹਾਇਕ ਸਬ-ਇੰਸਪੈਕਟਰ, ਪੰਜ ਹੈੱਡ ਕਾਂਸਟੇਬਲ ਅਤੇ 15 ਕਾਂਸਟੇਬਲ ਸ਼ਾਮਲ ਹਨ। ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਅਣਥੱਕ ਯਤਨਾਂ ਅਤੇ ਅਟੁੱਟ ਵਚਨਬੱਧਤਾ ਲਈ ਇਨ੍ਹਾਂ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

Leave a Reply