ਜ਼ਿਲ੍ਹਾ ਪ੍ਰਸ਼ਾਸਨ ਨੇ ਕਾਵੜ ਮੇਲੇ ਕਾਰਨ ਇਸ ਦਿਨ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ
By admin / July 24, 2024 / No Comments / Punjabi News
ਉੱਤਰਾਖੰਡ : ਸਾਵਣ ਦਾ ਮਹੀਨਾ ਸ਼ੁਰੂ ਹੁੰਦੇ ਹੀ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਸਾਵਣ ਦੇ ਮਹੀਨੇ ਵਿੱਚ ਕਾਵੜ ਮੇਲਾ (The Kavad Mela) ਸ਼ੁਰੂ ਹੁੰਦਾ ਹੈ ਅਤੇ ਉੱਤਰਾਖੰਡ ਦੇ ਹਰਿਦੁਆਰ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਾਵੜ ਇਕੱਠੇ ਹੁੰਦੇ ਹਨ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਭੀੜ ਵਧਣ ਕਾਰਨ ਸਕੂਲ ਬੰਦ ਕਰ ਦਿੱਤੇ ਹਨ।
ਜ਼ਿਲ੍ਹਾ ਪ੍ਰਸ਼ਾਸਨ (District Administration) ਨੇ ਕਾਵੜ ਮੇਲੇ ਕਾਰਨ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 27 ਜੁਲਾਈ ਤੋਂ 2 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਧੀਰਜ ਸਿੰਘ ਗਰਬਿਆਲ ਨੇ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਨੂੰ 6 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਧੀਰਜ ਸਿੰਘ ਗਰਬਿਆਲ ਨੇ ਬੀਤੇ ਦਿਨ ਇਹ ਹੁਕਮ ਜਾਰੀ ਕੀਤੇ ਹਨ। ਦੱਸਿਆ ਗਿਆ ਹੈ ਕਿ ਕਾਵੜ ਮੇਲੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਭੀੜ ਇਕੱਠੀ ਹੋਣ ਵਾਲੀ ਹੈ। ਇਸ ਦੌਰਾਨ ਆਵਾਜਾਈ ਨੂੰ ਚਾਲੂ ਰੱਖਣ ਲਈ ਰੂਟਾਂ ਨੂੰ ਡਾਇਵਰਟ ਕੀਤਾ ਜਾਵੇਗਾ।
ਇਸ ਕਾਰਨ ਬੱਚਿਆਂ ਨੂੰ ਸਕੂਲ ਆਉਣ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਅਜਿਹੇ ‘ਚ 27 ਜੁਲਾਈ ਤੋਂ 2 ਅਗਸਤ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਕਾਵੜ ਮੇਲਾ 22 ਜੁਲਾਈ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਗੰਗਾ ਜਲ ਇਕੱਠਾ ਕਰਨ ਲਈ ਲੱਖਾਂ ਕਾਵੜੀਏ ਉਤਰਾਖੰਡ ਦੇ ਹਰਿਦੁਆਰ ਪਹੁੰਚ ਰਹੇ ਹਨ।