ਸ਼੍ਰੀਨਗਰ : ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ( Congress President Mallikarjun Kharge) ਦੇ ਨਾਲ ਜੰਮੂ-ਕਸ਼ਮੀਰ (Jammu and Kashmir) ਦੇ 2 ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਸ਼੍ਰੀਨਗਰ ‘ਚ ਸੁਰੱਖਿਆ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਜਾਣਕਾਰੀ ਮੁਤਾਬਕ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਪਾਰਟੀ ਵਰਕਰਾਂ ਨਾਲ ਬੈਠਕ ਕਰਨਗੇ। ਉਕਤ ਮੀਟਿੰਗ ਹੋਟਲ ਰੈਡੀਸਨ ਵਿਖੇ ਹੋਵੇਗੀ। ਹੋਟਲ ਦੇ ਬਾਹਰ ਸੁਰੱਖਿਆ ਹਾਈ ਅਲਰਟ ‘ਤੇ ਹੈ। ਹੁਣ ਰਾਹੁਲ ਗਾਂਧੀ ਵਰਕਰਾਂ ਦੀ ਮੀਟਿੰਗ ਲਈ ਹੋਟਲ ਰੈਡੀਸਨ ਪਹੁੰਚੇ ਹਨ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸ੍ਰੀਨਗਰ ਸ਼ਹਿਰ ‘ਚ ਸੁਰੱਖਿਆ ਹਾਈ ਅਲਰਟ ‘ਤੇ ਹੈ। ਸੁਰੱਖਿਆ ਬਲਾਂ ਵੱਲੋਂ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਮਲਿਕਾਰਜੁਨ ਖੜਗੇ ਨਾਲ ਜੰਮੂ-ਕਸ਼ਮੀਰ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੀ ਮੌਜੂਦਗੀ ‘ਚ ਕੋਈ ਵੱਡੀ ਸ਼ਖਸੀਅਤ ਕਾਂਗਰਸ ‘ਚ ਸ਼ਾਮਲ ਹੋਣ ਜਾ ਰਹੀ ਹੈ।

Leave a Reply