ਚੰਡੀਗੜ੍ਹ: ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ (The Government) ਜਨਤਾ ਨੂੰ ਲੁਭਾਉਣ ਲਈ ਕਈ ਵੱਡੇ ਐਲਾਨ ਕਰ ਰਹੀ ਹੈ। ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ (Haryana Transport Minister Asim Goyal) ਨੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਹੁਣ ਵਿਦਿਆਰਥੀਆਂ ਨੂੰ 150 ਕਿਲੋਮੀਟਰ ਤੱਕ ਬੱਸ ਪਾਸ ਦੀ ਸਹੂਲਤ ਮਿਲੇਗੀ।ਜਾਣਕਾਰੀ ਅਨੁਸਾਰ ਪਹਿਲਾਂ ਸਿਰਫ਼ 60 ਕਿਲੋਮੀਟਰ ਲਈ ਹੀ ਪਾਸ ਬਣਾਏ ਜਾਂਦੇ ਸਨ ਪਰ ਹੁਣ ਵਿਦਿਆਰਥੀ 150 ਕਿਲੋਮੀਟਰ ਤੱਕ ਮੁਫ਼ਤ ਸਫ਼ਰ ਕਰ ਸਕਣਗੇ। ਟਰਾਂਸਪੋਰਟ ਮੰਤਰੀ ਨੇ ਵਿਦਿਆਰਥੀਆਂ ਦੇ ਹਿੱਤ ਵਿੱਚ ਇਹ ਕਦਮ ਚੁੱਕਿਆ ਹੈ। ਇਹ ਬੱਸ ਪਾਸ ਛਿਮਾਹੀ ਦੇ ਆਧਾਰ ‘ਤੇ ਜਾਰੀ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ 10ਵੀਂ ਅਤੇ 12ਵੀਂ ਵਿੱਚ 60℅ ਅੰਕ ਪ੍ਰਾਪਤ ਕਰਨ ਵਾਲੇ ਹਰ ਵਿਦਿਆਰਥੀ ਲਈ ਹੈਪੀ ਕਾਰਡ ਬਣਾਉਣ ਦੀ ਸਹੂਲਤ ਦਿੱਤੀ ਹੈ। ਉਹ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿੱਚ 500 ਕਿਲੋਮੀਟਰ ਤੱਕ ਮੁਫ਼ਤ ਸਫ਼ਰ ਕਰ ਸਕਣਗੇ। ਹਰਿਆਣਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਇਸਦਾ ਲਾਭ ਮਿਲੇਗਾ। ਸਰਕਾਰ 10ਵੀਂ ਅਤੇ 12ਵੀਂ ਜਮਾਤ ਵਿੱਚ 60% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੈਪੀ ਕਾਰਡ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਵਿਦਿਆਰਥੀ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿੱਚ 500 ਕਿਲੋਮੀਟਰ ਦਾ ਸਫ਼ਰ ਮੁਫ਼ਤ ਕਰ ਸਕਣਗੇ। ਸੂਬਾ ਸਰਕਾਰ ਨੇ ਸਿੱਖਿਆ ਅਤੇ ਟਰਾਂਸਪੋਰਟ ਵਿਭਾਗ ਨੂੰ ਹੋਨਹਾਰ ਵਿਦਿਆਰਥੀਆਂ ਦਾ ਡਾਟਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਸਕੀਮ ਨੂੰ ਜਲਦੀ ਹੀ ਲਾਗੂ ਕੀਤਾ ਜਾ ਸਕੇ।

Leave a Reply