ਦਸੂਹਾ : ਦਸੂਹਾ (Dasuha) ਨੇੜੇ ਇਕ ਟਰੱਕ ਅਤੇ ਕੈਂਟਰ ਵਿਚਕਾਰ ਭਿਆਨਕ ਟੱਕਰ ਹੋਈ। ਇਸ ਹਾਦਸੇ ਕਾਰਨ ਕੈਂਟਰ ਚਾਲਕ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਐਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਚਾਲਕ ਸ਼ਿਵਮ ਵਾਸੀ ਆਜ਼ਮਗੜ੍ਹ ਉੱਤਰ ਪ੍ਰਦੇਸ਼ ਮਹਿੰਦਰਾ ਕੈਂਟਰ ਪੀ.ਬੀ. 02 ਟੀ. 1212 ਪਠਾਨਕੋਟ ਤੋਂ ਜਲੰਧਰ ਜਾ ਰਿਹਾ ਸੀ। ਦੂਜੇ ਪਾਸੇ ਡਰਾਈਵਰ ਮਹਿੰਦਰ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਉਦੀਪੁਰ, ਦੀਨਾਨਗਰ ਜਲੰਧਰ ਤੋਂ ਪਠਾਨਕੋਟ ਨੂੰ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਦੀ ਸਿੱਧੀ ਕੈਂਟਰ ਨਾਲ ਟੱਕਰ ਹੋ ਗਈ। ਇਸ ਕਾਰਨ ਕੈਂਟਰ ਚਾਲਕ ਸ਼ਿਵਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਐਸ.ਐਚ.ਓ ਨੇ ਦੱਸਿਆ ਕਿ ਗਲਤ ਸਾਈਡ ਤੋਂ ਆ ਰਹੇ ਟਰੱਕ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।