November 6, 2024

ਟੈਕਸ ਚੋਰੀ ਵਾਲਿਆਂ ਖ਼ਿਲਾਫ਼ ਵਿਭਾਗ ਵੱਲੋਂ ਚੁੱਕੇ ਗਏ ਸਖ਼ਤ ਕਦਮ

ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਫਰਜ਼ੀ ਬਿੱਲਾਂ ਰਾਹੀਂ ਫਰਜ਼ੀ ਆਈ.ਡੀ. ਬਣਾ ਕੇ ਸਰਕਾਰ ਨੂੰ ਚੂਨਾ ਲਗਾਉਣ ਵਾਲੇ ਦੇ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਗਈ ਹੈ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਟੈਕਸ ਚੋਰੀ ਰੋਕਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਵਿਭਾਗ ਲਗਾਤਾਰ ਟੈਕਸ ਚੋਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਟੈਕਸ ਵਾਧਾ 6 ਫੀਸਦੀ ਦੇ ਕਰੀਬ ਸੀ ਪਰ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਇਹ ਵਾਧਾ 13 ਫੀਸਦੀ ਤੋਂ ਵੀ ਵੱਧ ਹੋ ਗਿਆ ਹੈ।

ਅਜਿਹਾ ਇਸ ਲਈ ਕਿਉਂਕਿ ਵਿਭਾਗ ਵਿੱਚ ਕਈ ਸੁਧਾਰ ਕੀਤੇ ਗਏ ਹਨ ਅਤੇ ਟੈਕਸ ਚੋਰੀ ਦੇ ਖ਼ਿਲਾਫ਼ ਸਖਤ ਕਦਮ ਚੁੱਕੇ ਗਏ ਹਨ। ਹਰਪਾਲ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਅੰਮਿ੍ਤਸਰ ‘ਚ ਸੋਨੇ ‘ਤੇ ਬਿਲ ਨਾ ਦੇਣ ਵਾਲੀਆਂ ਫਰਮਾਂ ਤੋਂ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਰਾਮਦ ਕੀਤੇ ਹਨ, ਜੋ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਇਨ੍ਹਾਂ ਫਰਮਾਂ ਨੂੰ ਸੋਨਾ ਕਿੱਥੋਂ ਮਿਲਿਆ ਅਤੇ ਗਾਹਕਾਂ ਨੂੰ ਕਿੱਥੋਂ ਵੇਚਿਆ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਇਨ੍ਹਾਂ ਫਰਮਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੇ ਨਾਲ-ਨਾਲ 20 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ ਤਾਂ ਜੋ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਖਜ਼ਾਨੇ ਨੂੰ ਚੂਨਾ ਨਾ ਲਗਾ ਸਕੇ।

ਇਸ ਦੇ ਨਾਲ ਹੀ ਲੁਧਿਆਣਾ ਵਿੱਚ 424 ਕਰੋੜ ਰੁਪਏ ਦੇ ਫਰਜ਼ੀ ਬਿੱਲਾਂ ਦਾ ਵੀ ਪਰਦਾਫਾਸ਼ ਹੋਇਆ ਹੈ। ਇਨ੍ਹਾਂ ਫਰਮਾਂ ਤੋਂ 25 ਕਰੋੜ ਰੁਪਏ ਦਾ ਟੈਕਸ ਵਸੂਲਿਆ ਜਾਵੇਗਾ। ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਅਧੀਨ ਰਜਿਸਟਰਡ ਕੁੱਲ 303 ਫਰਮਾਂ ਵਿੱਚੋਂ 4 ਫਰਮਾਂ 444 ਕਰੋੜ ਰੁਪਏ ਦੀ ਫਰਜ਼ੀ ਵਿਕਰੀ-ਖਰੀਦ ਦਿਖਾ ਕੇ ਰਿਟਰਨ ਲੈ ਰਹੀਆਂ ਸਨ ਅਤੇ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਜੇਕਰ ਕੋਈ ਜਾਅਲੀ ਫਰਮ ਬਣਾ ਕੇ ਸੂਬੇ ਨੂੰ ਲੁੱਟਦਾ ਹੈ ਤਾਂ ਅਜਿਹੇ 11 ਵਿਅਕਤੀਆਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਟੈਕਸ ਦੀ ਧੋਖਾਧੜੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਦਾ ਕੋਈ ਅਧਿਕਾਰੀ ਅਜਿਹੇ ਮਾਮਲਿਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

By admin

Related Post

Leave a Reply