ਟ੍ਰੇਨ ‘ਚ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮ ਦਾ ਬਿਆਨ ਆਇਆ ਸਾਹਮਣੇ
By admin / July 30, 2024 / No Comments / Punjabi News
ਪੰਜਾਬ : ਫ਼ਿਰੋਜ਼ਪੁਰ-ਜੰਮੂ ਤਵੀ ਐਕਸਪ੍ਰੈਸ (Jammu Tawi Express) ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਰੇਲ ਗੱਡੀ ਨੂੰ ਕਾਸੂਬੇਗੂ ਸਟੇਸ਼ਨ ‘ਤੇ ਰੋਕ ਕੇ ਚੈਕਿੰਗ ਕੀਤੀ ਗਈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਟੀਮ ਨੂੰ ਫ਼ਿਰੋਜ਼ਪੁਰ-ਜੰਮੂ ਤਵੀ ਐਕਸਪ੍ਰੈਸ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਜੀ.ਆਰ.ਪੀ., ਆਰ.ਪੀ.ਐਫ. ਅਤੇ ਪੰਜਾਬ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਨੂੰ ਟਰੇਨ ‘ਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ ‘ਤੇ ਬਿਠਾਇਆ ਗਿਆ ਹੈ। ਡੌਗ ਸਕੁਐਡ ਅਤੇ ਸਕੁਐਡ ਟੀਮ ਰੇਲਗੱਡੀ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਯਾਤਰੀਆਂ ਲਈ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲਣ ’ਤੇ ਪੁਲਿਸ ਨੇ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ। ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਰੇਲਵੇ ਪੁਲਿਸ ਨੂੰ ਜੰਮੂ ਤਵੀ ਟਰੇਨ ‘ਚ ਬੰਬ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਭਾਰੀ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ। ਜੰਮੂ ਤਵੀ ਟਰੇਨ ਅਹਿਮਦਾਬਾਦ ਜਾ ਰਹੀ ਸੀ, ਜਿਸ ਨੂੰ ਇਕ ਫੋਨ ਕਾਲ ਤੋਂ ਤੁਰੰਤ ਬਾਅਦ ਰੋਕ ਦਿੱਤਾ ਗਿਆ।