ਬਾਘਾ ਪੁਰਾਣਾ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਦਰਅਸਲ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਬਾਘਾ ਪੁਰਾਣਾ ਦੇ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ ‘ਚ ਪੁਲਿਸ ਨੇ ਮੇਨ ਚੌਕ ‘ਚ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਵਾਹਨ ਚਾਲਕ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 20 ਦੇ ਕਰੀਬ ਚਲਾਨ ਕੱਟੇ ਗਏ ਅਤੇ 4 ਵਾਹਨਾਂ ਨੂੰ ਰੋਕਿਆ ਗਿਆ ਜਿਨ੍ਹਾਂ ਕੋਲ ਦਸਤਾਵੇਜ਼ ਨਹੀਂ ਸਨ।
ਥਾਣਾ ਸਦਰ ਦੇ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਰਜਿਸਟ੍ਰੇਸ਼ਨ ਪਾਸ, ਬੀਮਾ ਡਰਾਈਵਿੰਗ ਲਾਇਸੈਂਸ, ਪ੍ਰਦੂਸ਼ਣ ਸਰਟੀਫਿਕੇਟ ਆਦਿ ਆਪਣੇ ਨਾਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਥਾਣਾ ਮੁਖੀ ਨੇ ਕਿਹਾ ਕਿ ਕੋਈ ਵੀ ਬੁਲਟ ਮੋਟਰਸਾਈਕਲ ਸਵਾਰ ਪਟਾਕੇ ਚਲਾਉਂਦਾ ਫੜਿਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।