ਪੰਜਾਬ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਦੀ ਸਿਹਤ ਵਿਗੜ ਗਈ ਹੈ। ਉਪਰੋਕਤ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਹੈ।
ਜਾਣਕਾਰੀ ਮੁਤਾਬਕ ਹਾਲ ਹੀ ‘ਚ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਜੇਲ ‘ਚ ਮਿਲਣ ਗਈ ਸੀ, ਜਿੱਥੇ ਉਨ੍ਹਾਂ ਦੇ ਪਤੀ ਨੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿਚ ਉਨ੍ਹਾਂ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਹਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।