November 8, 2024

ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਕੀਤਾ ਗ੍ਰਿਫ਼ਤਾਰ

ਆਸਾਮ : ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ (Superintendent Nipen Das) ਨੂੰ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਹੈ। ਜੇਲ੍ਹਰ ’ਤੇ ਕੱਟੜਪੰਥੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸ ਦੇ ਸਾਥੀਆਂ ਦੀ ਮਦਦ ਕਰਨ ਦਾ ਦੋਸ਼ ਹੈ।

ਕੁਝ ਦਿਨ ਪਹਿਲਾਂ ਇਨ੍ਹਾਂ ਕੈਦੀਆਂ ਕੋਲੋਂ ਸਮਾਰਟ ਫੋਨ, ਸਪਾਈਕੈਮ ਸਮੇਤ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਏ ਸਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਪਿਛਲੇ ਮਹੀਨੇ ਡਿਬਰੂਗੜ੍ਹ ਕੇਂਦਰੀ ਜੇਲ ਦੇ ਉਨ੍ਹਾਂ ਸੈੱਲਾਂ ਤੋਂ ਪਿਛਲੇ ਮਹੀਨੇ ਕਈ ਇਲੈਕਟ੍ਰਾਨਿਕ ਉਪਕਰਣ ਬਰਾਮਦ ਕੀਤੇ ਗਏ ਸਨ, ਜਿੱਥੇ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੈਦੀਆਂ ਨੂੰ ਰੱਖਿਆ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਅਧਿਕਾਰੀ ਦੀ ਗ੍ਰਿਫ਼ਤਾਰੀ ਇਸੇ ਮਾਮਲੇ ਵਿਚ ਕੀਤੀ ਗਈ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਜੀ. ਪੀ. ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਤਲਾਸ਼ੀ ਲੈਣ ’ਤੇ ਸਿਮ ਕਾਰਡ ਵਾਲਾ ਇਕ ਸਮਾਰਟਫੋਨ, ਇਕ ਸਾਧਾਰਨ ਫੋਨ, ਕੀ-ਬੋਰਡ ਵਾਲਾ ਇਕ ਟੀ. ਵੀ. ਰਿਮੋਟ, ਸਪਾਈਕੈਮ ਪੈੱਨ, ਪੈੱਨ ਡਰਾਈਵ, ਬਲੂਟੁੱਥ ਹੈੱਡਫੋਨ ਅਤੇ ਸਪੀਕਰ ਵਰਗੇ ਕਈ ਇਲੈਕਟ੍ਰਾਨਿਕ ਉਪਕਰਨ ਬਰਾਮਦ ਕੀਤੇ ਗਏ ਹਨ।

ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਰਾਹੀਂ ਕਿਹਾ ਸੀ ਕਿ ਅਣਅਧਿਕਾਰਤ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਰਾਸੁਕਾ ਬਲਾਕ ਦੇ ਜਨਤਕ ਖੇਤਰ ਵਿਚ ਵਾਧੂ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਕਿਹਾ ਸੀ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਾਧੂ ਕਾਨੂੰਨੀ ਕਾਰਵਾਈ ਅਤੇ ਸਾਵਧਾਨੀ ਦੇ ਉਪਾਅ ਕੀਤੇ ਜਾ ਰਹੇ ਹਨ।

ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਮੇਤ ਇਸ ਦੇ 10 ਮੈਂਬਰ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਇਨ੍ਹਾਂ ਵਿਅਕਤੀਆਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਰਾਸੁਕਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਹ ਪਿਛਲੇ ਸਾਲ ਤੋਂ ਇਸ ਜੇਲ੍ਹ ਵਿਚ ਬੰਦ ਹਨ।

By admin

Related Post

Leave a Reply